Evening Hukamnama | Sri Harmandir Sahib ji | 14 October 2017

Gurbani 2017-10-14

Views 13

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬ਅੱਜ ਦਾ ਮੁੱਖਵਾਕ,੧੪ ਅਕਤੂਬਰ ੨੦੧੭,ਸ਼ਨੀਵਾਰ,੨੯ ਅਸੂ(ਸੰਮਤ ੫੪੯ ਨਾਨਕਸ਼ਾਹੀ)ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥(ਅੰਗ:੬੮੦)
ਧਨਾਸਰੀ ਮਹਲਾ ੫ ॥
ਹੇ ਭਾਈ ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ । ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ ।੧। ਹੇ ਪ੍ਰਭੂ ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) । ਰਹਾਉ। ਹੇ ਭਾਈ ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ ! ਆਖ–(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੁੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ !!

Share This Video


Download

  
Report form