ਜ਼ਿਲ੍ਹਾ ਤਰਨਤਾਰਨ ਮੁਖੀ ਐੱਸਐੱਸਪੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ ਐੱਸ ਪੀ ਭਿੱਖੀਵਿੰਡ ਸੁਲੱਖਣ ਸਿੰਘ ਮਾਨ ਦੀਆਂ ਹਦਾਇਤਾਂ ਤੇ ਚੱਲਦਿਆਂ ਖਾਲੜਾ ਪੁਲਿਸ ਨੇ 15 ਗ੍ਰਾਮ ਹੈਰੋਇਨ ਅਤੇ ਇੱਕ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਖਾਲੜਾ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਏ ਐੱਸ ਆਈ ਭਗਵੰਤ ਸਿੰਘ ਸਮੇਤ ਪੁਲਸ ਪਾਰਟੀ ਕਸਬਾ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਖਾਲੜਾ ਤੋਂ ਪਿੰਡ ਦੋਦੇ ਕਲਸੀਆਂ ਡਲੀਰੀ,ਦਲ ਆਦਿ ਪਿੰਡਾਂ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਖਾਲੜਾ ਤੋਂ ਬਾਹਰ ਵਾਰ ਲਿੰਕ ਸੜਕ ਦੋਦੇ ਤੇ ਪੁੱਜੀ ਤਾਂ ਮੁਖਬਰ ਖਾਸ ਦੀ ਤਲਾਹ ਦਿੱਤੀ ਕਿ ਜੋਬਨਜੀਤ ਸਿੰਘ ਪੁੱਤਰ ਹਰਪਾਲ ਸਿੰਘ ਕੌਮ ਮਜਬੀ ਸਿੱਖ ਵਾਸੀ ਖਾਲੜਾ ਅਤੇ ਹਰਪਾਲ ਸਿੰਘ ਪੁੱਤਰ ਦਲਜਿੰਦਰ ਸਿੰਘ ਕੌਮ ਜੱਟ ਵਾਸੀ ਚੀਮਾ ਖੁਰਦ ਜੋ ਕਿ ਹਾਰਨ ਅਤੇ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਆਦੀ ਹਨ ਅਤੇ ਅੱਜ ਵੀ ਉਹ ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਰੰਗ ਕਾਲਾ ਤੇ ਹਾਰਨ ਅਤੇ ਮੋਟਰਸਾਈਕਲ ਵੇਚਣ ਦੇ ਸਬੰਧੀ ਗਾਹਕਾਂ ਦੀ ਭਾਲ ਵਿੱਚ ਪਿੰਡ ਦੋਦੇ ਕਲਸੀਆਂ ਤੋਂ ਪਿੰਡ ਖਾਲੜਾ ਨੂੰ ਆ ਰਹੇ ਹਨ ਤਾਂ ਏਐੱਸਆਈ ਨੇ ਸਮੇਤ ਪੁਲਸ ਪਾਰਟੀ ਮੌਕੇ ਤੇ ਪਹੁੰਚ ਕੇ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਕਾਬੂ ਕਰਕੇ ਜਦੋਂ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਪਾਸੋਂ ਇਕ ਮੋਮੀ ਲਿਫ਼ਾਫ਼ੇ ਵਿਚ ਲਪੇਟੀ 15 ਗ੍ਰਾਮ ਹੈਰੋਇਨ ਬਰਾਮਦ ਹੋਈ ਇਨ੍ਹਾਂ ਨੌਜਵਾਨਾਂ ਖਿਲਾਫ 379,411 IPC 21,29,61,85 NDPS ਐਕਟ ਤਹਿਤ ਪਰਚਾ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ