ਗੁਰਦਾਸਪੁਰ ਦੀ ਸ਼੍ਰੀ ਗੁਰੂ ਰਾਮਦਾਸ ਅਕੈਡਮੀ ਵਿਚ ਸਿੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਤਿੰਨ ਦਿਨਾਂ ਵਿਧਿਆਕ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੁੰਦਰ ਲਿਖਾਈ ,ਪੇਂਟਿੰਗ ,ਕਵਿਤਾਵਾਂ, ਕੀਰਤਨ ਆਦਿ ਮੁਕਾਬਲੇ ਕਰਵਾਏ ਗਏ ਅਤੇ ਸਿੱਖਿਆ ਵਿਭਾਗ ਵੱਲੋਂ ਮੁਕਾਬਲਿਆਂ ਵਿੱਚ ਪਹਿਲਾਂ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਪ੍ਰਾਇਜ ਦੇ ਕੇ ਸਨਮਾਨਿਤ ਕੀਤਾ ਇਸ ਮੁਕਾਬਲੇ ਵਿੱਚ ਵੱਖ ਵੱਖ ਸਕੂਲਾਂ ਦੇ 300 ਦੇ ਕਰੀਬ ਬੱਚਿਆਂ ਨੇ ਹਿਸਾ ਲਿਆ ::-- ਇਸ ਮੌਕੇ ਤੇ ਬੱਚਿਆਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਅੰਦਰ ਛੁਪੇ ਹੋਏ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਇਹ ਵਿਧਿਆਕ ਮੁਕਾਬਲੇ ਕਰਵਾਏ ਗਏ ਹਨ ਅਤੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ ਇਸ ਨਾਲ ਉਹਨਾਂ ਦਾ ਹੋਰ ਮਨੋਬਲ ਵਾਦਿਆ ਹੈ ਅਤੇ ਇਸ ਤਰ੍ਹਾਂ ਦੇ ਮੁਕਾਬਲੇ ਵੱਧ ਤੋਂ ਵੱਧ ਕਰਵਾਉਣੇ ਚਾਹੀਦੇ ਹਨ