ਜ਼ਿਲ੍ਹਾ ਤਰਨਤਾਰਨ ਦੇ ਬਲਾਕ ਚੋਹਲਾ ਸਾਹਿਬ ਵਿੱਚ ਐੱਸਡੀਐੱਮ ਕੁਲਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ ਇਸ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਦੋ ਧੜੇ ਆਹਮੋ-ਸਾਹਮਣੇ ਹੋ ਗਏ ਅਤੇ ਇੱਕ ਬਾਗੀ ਧੜੇ ਦੇ ਸੁਖਦੇਵ ਸਿੰਘ ਚੰਬਾ ਕਲਾਂ ਨੇ ਇਸ ਚੋਣ ਨੂੰ ਸਿਰੇ ਤੋਂ ਨਕਾਰਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਧੱਕੇਸ਼ਾਹੀ ਦੇ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ।