ਥਾਣਾ ਖਾਲੜਾ ਦੀ ਪੁਲੀਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਤਿੰਨ ਮੁਲਜ਼ਮਾ ਵਿਚੋਂ ਦੋ ਨੂੰ ਕਾਬੂ ਕਰ ਉਨ੍ਹਾਂ ਕੋਲੋਂ 170 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ ਫੜੇ ਗਏ ਮੁਲਜ਼ਮਾਂ ਵਿਚ ਦਿਲਬਾਗ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਿਲ ਇਕ ਮੁਲਜ਼ਮ ਫਰਾਰ
ਐਂਕਰ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਅਧੀਨ ਕਾਰਵਾਈ ਕਰਦੇ ਸਬ ਡਵੀਜਨ ਭਿੱਖੀਵਿੰਡ ਦੇ ਥਾਣਾ ਖਾਲੜਾ ਦੀ ਪੁਲੀਸ ਨੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਤਿੰਨ ਮੁਲਜ਼ਮਾ ਨੂੰ ਰੋਕ ਕੇ ਜਦ ਤਲਾਸ਼ੀ ਲੈਣੀ ਚਾਹੀ ਤਾਂ ਉਨ੍ਹਾਂ ਵਿਚੋਂ ਇਕ ਮੁਲਾਜ਼ਮ ਮੌਕੇ ਦੇ ਫਾਇਦਾ ਚੁੱਕਦੇ ਫਰਾਰ ਹੋ ਗਿਆ ਜਦ ਕਿ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਮੌਕੇ ਤੇ ਕਾਬੂ ਕਰ ਉਨ੍ਹਾਂ ਕੋਲੋਂ 170 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ ਫੜੇ ਗਏ ਮੁਲਜ਼ਮਾਂ ਵਿਚ ਦਿਲਬਾਗ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਕਲੇਕੇ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਠੱਠਾ ਸ਼ਾਮਿਲ ਜਦ ਕਿ ਮਹਿੰਗਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਿਰਤੋਂਵਾਲ ਨਾਂ ਦਾ ਮੁਲਜ਼ਮ ਫਰਾਰ ਹੋ ਗਿਆ ਜਿਸਦੇ ਮੋਟਰਸਾਈਕਲ ਦੀ ਡਿੱਗੀ ਵਿਚੋਂ 170 ਗ੍ਰਾਮ ਹੈਰੋਇਨ ਬਰਾਮਦ ਹੋਈ
ਐੱਸ ਪੀ ਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਤੇ ਪਹਿਲਾ ਵੀ ਕਈ ਮਾਮਲੇ ਦਰਜ ਹਨ ਅਤੇ ਹੁਣ ਇਹਨਾਂ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਥੋਂ ਲਿਆਕੇ ਕਿਥੇ ਵੇਚਦੇ ਸਨ
ਬਾਈਟ ਐੱਸ ਪੀ ਡੀ ਜਗਜੀਤ ਸਿੰਘ ਵਾਲੀਆ