ਕਸਬਾ ਘਰਿਆਲਾ ਵਿਖੇ ਕਾਰ ਅਤੇ ਮੋਟਰਸਾਈਕਲ ਰੇਹੜੀ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ
ਤਰਨਤਾਰਨ ਦੇ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਘਰਿਆਲਾ ਵਿਖੇ ਕਾਰ ਅਤੇ ਮੋਟਰਸਾਈਕਲ ਰੇਹੜੀ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਪ੍ਰਾਪਤ ਜਾਣਕਾਰੀ ਅਨੁਸਾਰ ਰੇਹੜੀ ਚਾਲਕ ਸਰਵਣ ਸਿੰਘ ਵਾਸੀ ਘਰਿਆਲਾ ਜੋ ਸੜਕ ਦੇ ਕੰਢੇ ਉੱਪਰ ਆਪਣੀ ਮੋਟਰਸਾਈਕਲ ਰੇਹੜੀ ਨੂੰ ਡੱਕ ਕੇ ਖੜ੍ਹਾ ਹੋਇਆ ਸੀ ਏਨੇ ਨੂੰ ਪਿੱਛੋਂ ਤੇਜ਼ ਆ ਰਹੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਟੱਕਰ ਨਾਲ ਰੇਹੜੀ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਹੋ ਗਿਆ ਇਸ ਉਪਰੰਤ ਮੌਕੇ ਤੇ ਪਹੁੰਚੇ ਪੁਲਸ ਚੌਕੀ ਘਰਿਆਲਾ ਵੱਲੋਂ ਜ਼ਖ਼ਮੀ ਵਿਅਕਤੀ ਸਰਵਨ ਸਿੰਘ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਪਹੁੰਚਾ ਦਿੱਤਾ ਅਤੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਦੱਸ ਦਈਏ ਕਿ ਇਸ ਟੱਕਰ ਦੌਰਾਨ ਕਾਰ ਸਵਾਰ ਵਿਅਕਤੀ ਆਪਣੀ ਕਾਰ ਛੱਡ ਕੇ ਮੌਕੇ ਤੋਂ ਦੌੜ ਗਿਆ ਹੈ