ਗਰਮੀ ਦੇ ਲਗਾਤਾਰ ਵਧ ਰਹੇ ਪ੍ਰਕੋਪ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਪ੍ਰਬੰਧ ਕੀਤੇ ਗਏ ਹਨ। ਸੰਗਤ ਦੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪਰਿਕਰਮਾ ਵਿਖੇ ਟਾਟ ਵਿਛਾ ਕੇ ਉਤੇ ਹਰ 1-2 ਘੰਟਿਆਂ ਮਗਰੋਂ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰਬੰਧ ਹਨ ਜੋ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੇ ਕੀਤੇ ਹਨ।