ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਚਾਹੁਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਦੇ ਸਮਰਥਕ ਕਹਿ ਰਹੇ ਹਨ ਕਿ ਜਦੋਂ ਸਿੱਧੂ ਨੂੰ ਸੁਰੱਖਿਆ ਦੀ ਲੋੜ ਸੀ ਉਸ ਸਮੇਂ ਸੁਰੱਖਿਆ ਵਾਪਸ ਲੈ ਲਈ ਗਈ ਸੀ ਤੇ ਹੁਣ ਉਨ੍ਹਾਂ ਦੇ ਘਰ ਪੁਲਿਸ ਦੀ ਟੀਮ ਤਾਇਨਾਤ ਕਰ ਦਿੱਤੀ ਗਈ ਹੈ।