ਭਾਜਪਾ ਅਤੇ ਕਾਂਗਰਸ ਤੋਂ ਇਲਾਵਾ ਦੇਸ਼ ਦੀਆਂ ਹੋਰ ਪਾਰਟੀਆਂ ਦੀਆਂ ਨਜ਼ਰਾਂ ਵੀ ਮੱਧ ਪ੍ਰਦੇਸ਼ 'ਚ ਹੋਣ ਵਾਲੀਆਂ ਸ਼ਹਿਰੀ ਬਾਡੀ ਦੀਆਂ ਚੋਣਾਂ 'ਤੇ ਟਿਕੀਆਂ ਹੋਈਆਂ ਹਨ। AIMIM ਦੇ ਪ੍ਰਧਾਨ ਅਸਦੁਦੀਨ ਓਵੈਸੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣ ਰੈਲੀ ਕਰਨਗੇ।