ਮਸ਼ਹੂਰ ਅੰਤਰਰਾਸ਼ਟਰੀ ਕੈਨੇਡੀਅਨ ਰੈਪਰ ਡਰੇਕ ਨੇ ਕੈਨੇਡਾ ਵਿੱਚ ਲਾਈਵ ਸ਼ੋਅ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੀ ਟੀ-ਸ਼ਰਟ ਪਾਕੇ ਸਿੱਧੂ ਨੂੰ ਸ਼ਰਧਾਂਜਲੀ ਭੇਂਟ ਕੀਤੀ I ਅੰਤਰਰਾਸ਼ਟਰੀ ਪੌਪ ਸਟਾਰ ਵੱਲੋਂ ਸਿੱਧੂ ਲਈ ਅਜਿਹੇ ਸਤਿਕਾਰ ਨਾਲ ਇਹ ਸਾਬਿਤ ਹੋ ਗਿਆ ਕਿ ਸਿੱਧੂ ਮੂਸੇਵਾਲਾ ਵੀ ਅੰਤਰਰਾਸ਼ਟਰੀ ਪੱਧਰ 'ਤੇ ਟੈਲੇਂਟ ਵਿਚ ਟੱਕਰ ਦੇਣ ਦਾ ਮਾਦਾ ਰੱਖਦਾ ਸੀ I