ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ I CM ਮਾਨ ਅਤੇ ਉਹਨਾਂ ਦੀ ਪਤਨੀ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ I ਭਗਵੰਤ ਮਾਨ ਪਿੰਡ ਵਾਸੀਆਂ ਨੂੰ ਮਿਲਣ ਤੋਂ ਬਾਅਦ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਏ, ਜਿੱਥੇ ਉਹਨਾਂ ਗੁਰੂ ਘਰ ਦਾ ਲੰਗਰ ਛਕਿਆ I ਇਸ ਮੌਕੇ, ਸੰਬੋਧਨ ਕਰਦਿਆਂ CM ਮਾਨ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਪਿੰਡ 'ਚ ਬਿਤਾਏ ਆਪਣੇ ਬਚਪਨ ਨੂੰ ਯਾਦ ਕਰਨ ਦੇ ਨਾਲ-ਨਾਲ ਪੰਜਾਬ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ I