ਭਗਵੰਤ ਮਾਨ ਸਰਕਾਰ ਵੱਲੋਂ 5 ਮਹੀਨੇ ਪੂਰੇ ਹੋਣ ਤੋਂ ਬਾਅਦ 5 ਕੈਬਨਿਟ ਮੰਤਰੀਆਂ ਵੱਲੋਂ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 5 ਮਹੀਨਿਆਂ ਦੌਰਾਨ 12,339 ਕਰੋੜ ਦਾ ਕਰਜ਼ਾ ਵਾਪਸ ਮੋੜਿਆ ਹੈ। ਇਸ ਦੇ ਨਾਲ ਹੀ ਜੀ . ਐੱਸ . ਟੀ . ਕੁਲੈਕਸ਼ਨ ' ਚ 24,15 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ। #5monthofAAP #HarpalCheema #AAPgovt