ਦਿੱਲੀ ਦੇ ਡਿਪਟੀ ਸੀ ਐੱਮ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ ਬੀਤੇ ਦਿਨ ਲਗਭਗ 14 ਘੰਟੇ ਰੇਡ ਚੱਲੀ। ਜ਼ਿਕਰਯੋਗ ਹੈ ਕਿ ਨਵੀਂ ਸ਼ਰਾਬ ਨੀਤੀ ਮਾਮਲੇ ਵਿੱਚ ਘੁਟਾਲੇ ਨੂੰ ਲੈਕੇ ਇਹ ਰੇਡ ਕੀਤੀ ਗਈ ਸੀ। ਰੇਡ ਤੋਂ ਬਾਅਦ ਸੀਬੀਆਈ ਵੱਲੋਂ ਸਿਸੋਦੀਆ ਦਾ ਪਰਸਨਲ ਮੋਬਾਈਲ ਫੋਨ ਅਤੇ ਲੈਪਟਾਪ ਵੀ ਜ਼ਬਤ ਕਰ ਲਿਆ ਗਿਆ ਹੈ। ਹਾਲਾਂਕਿ ਮਨੀਸ਼ ਸਿਸੋਦੀਆ ਸਮੇਤ 15 ਲੋਕਾਂ 'ਤੇ CBI ਵੱਲੋਂ FIR ਦਰਜ ਕੀਤੀ ਗਈ ਹੈ, ਜਦਕਿ ਸਿਸੋਦੀਆ ਨੇ CBI ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। #Manishsisodia #Arvindkejriwal #CBIRaid