ਕਾਂਗਰਸੀ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਾ ਪਾਉਂਦਿਆਂ ਪ੍ਰੈਸ ਕਾਨਫਰੰਸ ਦੌਰਾਨ CM ਭਗਵੰਤ ਮਾਨ ਨੂੰ ਖੁੱਲ੍ਹੀ ਚਨੌਤੀ ਦਿੱਤੀ ਹੈ। ਉਹਨਾਂ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਕਾਰਜ ਕਾਲ ਦੌਰਾਨ ਖੇਤੀਬਾੜੀ ਮਹਿਕਮੇ 'ਚ ਰਹਿੰਦਿਆਂ 3400 ਕਰੋੜ ਦੀ ਘਪਲੇ ਦੀ ਵਿਜੀਲੈਂਸ ਜਾਂਚ ਕਾਰਵਾਈ ਜਾਵੇ। ਉਹਨਾਂ ਕਿਹਾ ਕਿ ਜੇਕਰ ਮਾਨ ਸਰਕਾਰ ਪੰਜਾਬ 'ਚੋਂ ਭ੍ਰਿਸ਼ਟਾਚਾਰ ਖਤਮ ਕਰਨਾ ਚਾਹੁੰਦੀ ਹੈ ਤਾਂ ਸੈਂਕੜੇ ਕਰੋੜ ਰੁਪਏ ਦਾ ਦੇ ਫੰਡਾਂ ਦੀ ਦੁਰਵਰਤੋਂ ਦਾ ਖੁਲਾਸਾ ਕਰ ਸਕਦੀ ਹੈ।