NIA ਵੱਲੋਂ ਅੱਜ ਸਵੇਰ ਤੋਂ ਹੀ ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਅੱਤਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੁਤਾਬਿਕ ਛਾਪੇ ਖਾਸ ਤੌਰ 'ਤੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਹੀਂ ਹਨ, ਬਲਕਿ ਦਿੱਲੀ ਪੁਲਿਸ ਦੁਆਰਾ ਯੂਏਪੀਏ ਦੇ ਤਹਿਤ ਗੈਂਗਸਟਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਦੋ 'ਸਰਕਾਰੀ ਐਫਆਈਆਰਜ਼' ਬਾਰੇ ਹਨ ਜਿਹੜੀਆਂ ਬਾਅਦ ਵਿੱਚ ਐਨਆਈਏ ਕੋਲ ਤਬਦੀਲ ਕਰ ਦਿੱਤੀਆਂ ਗਈਆਂ ਹਨ।