ਇੱਕ ਵਿਧਾਇਕ ਇੱਕ ਪੈਨਸ਼ਨ ਦੇ ਪੈਟਰਨ ਅਨੁਸਾਰ ਪੰਜਾਬ ਸਰਕਾਰ ਦੇ ਨਵੇਂ ਕਾਨੂੰਨ ਕਰਕੇ ਛੇ ਸਾਬਕਾ ਵਿਧਾਇਕ ਵਿੱਤੀ ਘਾਟਾ ਸਹਿਣ ਕਰਨ ਲਈ ਤਿਆਰ ਨਹੀਂ ਹਨ, ਜਿਸ ਕਾਰਨ ਵੱਖ-ਵੱਖ ਪਾਰਟੀਆਂ ਦੇ ਛੇ ਸਾਬਕਾ ਵਿਧਾਇਕ ਇੱਕ ਫਰੰਟ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁੱਜ ਗਏ ਹਨ ਤਾਂ ਜੋ ਉਨਾਂ ਨੂੰ ਇੱਕ ਤੋਂ ਵੱਧ ਪੈਨਸ਼ਨ ਦਾ ਲਾਭ ਮਿਲ ਸਕੇ। ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਦਾ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਮੋਹਨ ਲਾਲ ਬੰਗਾ, ਗੁਰਬਿੰਦਰ ਸਿੰਘ ਅਟਵਾਲ, ਰਾਕੇਸ਼ ਪਾਂਡੇ ਵੀ ਸ਼ਾਮਿਲ ਨੇ।