ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਦੇ MMS ਸਕੈਂਡਲ 'ਚ ਗ੍ਰਿਫ਼ਤਾਰ ਤਿੰਨਾਂ ਮੁਲਜ਼ਮਾਂ ਨੂੰ ਅੱਜ ਖ਼ਰੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ MMS ਬਣਾਉਣ ਵਾਲੀ ਲੜਕੀ ਤੋਂ ਇਲਾਵਾ ਦੋ ਨੌਜਵਾਨ ਵੀ ਸ਼ਾਮਲ ਹਨ। MMS ਬਣਾਉਣ ਵਾਲੀ ਲੜਕੀ ਦੇ ਵਕੀਲ ਸੰਦੀਪ ਸ਼ਰਮਾ ਨੇ ਦੱਸਿਆ ਕਿ ਉਕਤ ਲੜਕੀ ਨੇ ਸਿਰਫ਼ ਆਪਣਾ ਵੀਡੀਓ ਬਣਾ ਕੇ ਆਪਣੇ ਦੋਸਤ ਨੂੰ ਭੇਜਿਆ ਸੀ। ਅਦਾਲਤ ਨੇ ਮੁਲਜ਼ਮਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।