ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਭਰੋਸੇ ਦਾ ਮਤਾ ਪੇਸ਼ ਕੀਤਾ ਹੈ। ਵਿਧਾਨ ਸਭਾ 'ਚ ਬੋਲਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਸਰਕਾਰ ਬਦਲਣ ਤੋਂ ਬਾਅਦ ਕਈ ਫਾਈਲਾਂ 'ਤੇ ਦਸਤਖਤ ਕੀਤੇ। ਮੈਂ ਜਾਣਨਾ ਚਾਹੁੰਦਾ ਹੈ ਕਿ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਉਨ੍ਹਾਂ 'ਤੇ ਦਸਤਖਤ ਕਿਉਂ ਕੀਤੇ, ਹੁਣ ਉਹ ਕਿਤੇ ਨਹੀਂ ਮਿਲ ਰਹੇ ਹਨ। ਉਨ੍ਹਾਂ ਕਾਂਗਰਸੀਆਂ ਨੂੰ ਪੁੱਛਿਆ ਕਿ ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਚੰਨੀ ਕਿੱਥੇ ਹਨ?