ਸਿੱਖਾਂ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ, ਉੱਥੇ ਹੀ ਬੀਤੇ ਦਿਨ ਉੱਘੇ ਬੌਲੀਵੁੱਡ ਅਦਾਕਾਰ ਅਲੂ ਅਰਜੁਨ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ, ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਅਤੇ ਉਨ੍ਹਾਂ ਦੀ ਮਾਤਾ ਵੀ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ |ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਪਰਿਵਾਰ ਨਾਲ ਨਤਮਸਤਕ ਹੋਣ ਪਹੁੰਚੇ | ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਮਹਿਲਾ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ ਉਨ੍ਹਾਂ ਮੀਟਿੰਗ ਦੇ ਮੁੱਦੇ ਤੇ ਬੋਲਦੇ ਹੋਏ ਕਿਹਾ ਕਿ ਕੋਈ ਵੱਡਾ ਮੁੱਦਾ ਨਹੀਂ ਹੈ ਸਿਰਫ਼ ਪਰਸਨਲ ਤੌਰ ਤੇ ਮਹਿਲਾ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ | #GoldenTemple #BhagwantMann #DrGurpreetKaur