ਕਿਸਾਨ ਰੋਕਣਗੇ ਰੇਲਾਂ,Punjab Village Common Lands ACT 'ਚ ਸੋਧ ਨਹੀਂ ਮੰਜ਼ੂਰ : Sarwan Singh Pandher

Oneindia Punjabi 2022-10-01

Views 1

3 ਅਕਤੂਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਲ ਵਿਧਾਨ ਸਭਾ ਸੈਸ਼ਨ ਦੌਰਾਨ ਪਾਸ ਹੋਏ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਹੋਈ ਸੋਧ ਦੇ ਵਿਰੋਧ ਵਿੱਚ ਕੀਤਾ ਗਿਆ । ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਪਿੰਡਾਂ ਵਿਚ ਸ਼ਾਮਲਾਟ, ਜੁਮਲਾ ਮੁਸ਼ਤਰਕਾ ਜ਼ਮੀਨਾਂ ਨੂੰ ਕਿਸਾਨਾਂ ਤੋਂ ਖੋਹਣਾ ਚਾਹੁੰਦੀ ਹੈ। ਜੇਕਰ ਸਰਕਾਰ ਨੇ ਇਹ ਕਿਸਾਨ ਵਿਰੋਧੀ ਫ਼ੈਸਲਾ ਵਾਪਸ ਨਾ ਲਿਆ ਤਾਂ ਕਿਸਾਨ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ਚਲਾਉਣ ਤੋਂ ਵੀ ਪਿੱਛੇ ਨਹੀਂ ਹਟਣਗੇ ।

Share This Video


Download

  
Report form
RELATED VIDEOS