ਸਿੱਖਾਂ ਦੇ ਚੌਥੇ ਗੁਰੂ, ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ'ਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ'ਚ ਦੇਸ਼ ਅਤੇ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤਾਂ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਜਲੌਅ ਸਾਹਿਬ ਦੇ ਦਰਸ਼ਨ ਵੀ ਕੀਤੇ ਜਾ ਰਹੇ ਹਨ | ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਅਤੇ ਰੰਗ ਬਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਹੈ ਜੋ ਕਿ ਸੰਗਤਾਂ ਦੇ ਮਨ ਨੂੰ ਬਹੁਤ ਭਾਅ ਰਹੀਆਂ ਹਨ |