ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਇੱਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।ਇਸ ਵਾਰ ਉਨ੍ਹਾਂ ਨੂੰ ਇਹ ਧਮਕੀ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਆਈ ਹੈ। ਵਿਧਾਇਕ ਸ਼ੀਤਲ ਅੰਗੁਰਾਲ ਦੇ ਬਿਆਨਾਂ 'ਤੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-5 'ਚ ਮਾਮਲਾ ਦਰਜ਼ ਕਰ ਲਿਆ ਗਿਆ ਹੈ।