ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਗੁਪਤ ਮੁਖਬਿਰ ਤੋਂ ਮਿਲੀ ਇਤਲਾਹ 'ਤੇ ਕਾਰਵਾਈ ਕਰਦਿਆਂ ਲਾਲਜੀਤ ਸਿੰਘ ਨੂੰ ਕਾਬੂ ਕੀਤਾ। ਜਿਸ ਉੱਪਰ ਇਲਜ਼ਾਮ ਹੈ ਕਿ ਉਹ ਚੋਰੀ ਦੇ ਮੋਟਰਸਾਈਕਲ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋ ਚੋਰੀ ਦੇ 7 ਮੋਟਰਸਾਈਕਲ 2 ਐਕਟਿਵਾ ਅਤੇ 6 ਮੋਬਾਇਲ ਫੋਨ ਬਰਾਮਦ ਕੀਤੇ ਹਨ |