ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਮੀਡੀਆ ਦੇ ਸਾਹਮਣੇ ਆਈ। ਇਸ ਦੌਰਾਨ ਉਨ੍ਹਾਂ ਨੇ ਗੰਭੀਰ ਦੋਸ਼ ਲਾਏ ਹਨ। ਚਰਨ ਕੌਰ ਨੇ ਕਿਹਾ ਕਿ ਕੁਝ ਲੋਕ ਸਿੱਧੂ ਦੀ ਮਿਹਨਤ ਨੂੰ ਵਿਗਾੜ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਵੀ ਸਿੱਧੂ ਦੇ ਗੀਤ ਲੀਕ ਹੋ ਰਹੇ ਹਨ। ਸੋਸ਼ਲ ਮੀਡੀਆ ‘ਤੇ ਸਿੱਧੂ ਦੇ ਗੀਤਾਂ ਨੂੰ ਲੀਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਸਿੱਧੂ ਦੇ ਗੀਤ ਹਨ, ਉਨ੍ਹਾਂ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ। ਸਿੱਧੂ ਦੇ ਗੀਤ ਹੀ ਉਸਨੂੰ ਜਿਊਂਦਾ ਰੱਖਣ ਦਾ ਜ਼ਰੀਆ ਹਨ।