ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹਗੈਂਗ ਵਾਰ ਮਾਮਲੇ ਵਿੱਚ ਗ੍ਰਿਫ਼ਤਾਰ ਜੇਲ੍ਹ ਸੁਪਰੀਡੈਂਟ ਇਕਬਾਲ ਸਿੰਘ ਬਰਾੜ ਸਮੇਤ ਕੁੱਲ ਪੰਜ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਗਈ ਹੈ। ਇਕਬਾਲ ਸਿੰਘ ਬਰਾੜ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਨੇ ਜਿਨ੍ਹਾਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਉਹ ਜ਼ਮਾਨਤੀ ਧਾਰਾਵਾਂ ਹਨ। ਕਾਨੂੰਨ ਮੁਤਾਬਕ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਜ਼ਮਾਨਤ ਮਿਲਣੀ ਚਾਹੀਦੀ ਸੀ।ਜਿਕਰਯੋਗ ਹੈ ਕਿ ਜੇਲ੍ਹ ਸੁਪਰਡੈਂਟ ਇਕਬਾਲ ਬਰਾੜ, ਵਿਜੇ ਕੁਮਾਰ ਵਧੀਕ ਸੁਪਰਡੈਂਟ, ਜਸਪਾਲ ਸਿੰਘ ਖਹਿਰਾ ਵਧੀਕ ਸੁਪਰਡੈਂਟ ਜੇਲ੍ਹ, ਤੋਂ ਇਲਾਵਾ ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ, ਹੈੱਡ ਕਾਂਸਟੇਬਲ ਸਵਿੰਦਰ ਸਿੰਘ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ ਅਤੇ ਇੰਚਾਰਜ, ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ।