ਪੰਜਾਬ 'ਚ ਤਾਪਮਾਨ 'ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਸੀ | ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਸੀ | ਉੱਥੇ ਹੀ ਹੁਣ ਮੌਸਮ ਵਿਭਾਗ ਵਲੋਂ ਮੀਂਹ ਪੈਣ ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ | ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ | ਬੀਤੀ ਰਾਤ ਵੀ ਹਨੇਰੀ ਤੇ ਹਲਕਾ ਮੀਂਹ ਦੇਖਣ ਨੂੰ ਮਿਲਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ | ਦੱਸਦਈਏ ਵੈਸਟਰਨ ਡਿਸਟਰਬੇਂਸ ਕਾਰਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ | ਮੌਸਮ ਵਿਭਾਗ ਨੇ ਇਸ ਦੇ ਲਈ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ | ਪੰਜਾਬ ਦੇ 80 ਫ਼ੀਸਦੀ ਇਲਾਕਿਆਂ 'ਚ ਮੌਸਮ ਦਿਨ ਵੇਲੇ ਖੁਸ਼ਕ ਰਹੇਗਾ ਪਰ ਸ਼ਾਮ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ |
~PR.182~