CM Mann ਦਾ SGPC ਪ੍ਰਧਾਨ 'ਤੇ ਤਿੱਖਾ ਹਮਲਾ, 'ਮੈਨੂੰ ਬਸ ਗਾਲਾਂ ਕੱਢੀਆਂ ਜਾਂ ਵਿਚਾਰ ਵੀ ਕੀਤਾ?'|OneIndia Punjabi

Oneindia Punjabi 2023-06-26

Views 1

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ ਤੋਂ ਬਾਅਦ CM Mann ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਇੱਕ ਵਾਰ ਫਿਰ ਤਿੱਖਾ ਹਮਲਾ ਕੀਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਬੋਲਦਿਆਂ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਮੁੱਖ ਬੁਲਾਰਾ ਦੱਸਿਆ ਹੈ । ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??.. ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ.. ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ।
.
CM Mann's sharp attack on SGPC president, 'Just insulted me or even considered?
.
.
.
#punjabnews #bhagwantmann #harjindersinghdhami

Share This Video


Download

  
Report form
RELATED VIDEOS