ਪੰਜਾਬ ਸਰਕਾਰ ਨੇ ਗੋਆ 'ਚ ਸਮੁੰਦਰ ਦੇ ਨਾਲ ਲਗਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ ਜ਼ਮੀਨ ਦੀ ਲੀਜ਼ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜਿਹੜੀ ਇੱਕ ਪੰਜ ਤਾਰਾ ਹੋਟਲ ਕੰਪਨੀ ਨੂੰ ਦਿੱਤੀ ਗਈ ਹੈ। ਦੱਸ ਦਈਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੋਆ ਦੀ ਇਸ ਜ਼ਮੀਨ ਨੂੰ ਲੀਜ਼ ’ਤੇ ਦੇਣ ਲਈ ਟੈਂਡਰ ਕੀਤੇ ਗਏ ਸਨ। ਜਿਸ ਤੋਂ ਬਾਅਦ ਮੌਜੂਦਾ ਪੰਜਾਬ ਸਰਕਾਰ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਜ਼ਮੀਨ ਦੀ ਲੀਜ਼ ਕੌਡੀਆਂ ਦੇ ਭਾਅ ਹੋਈ ਹੈ ਜਿਸ ਨਾਲ ਖ਼ਜ਼ਾਨੇ ਨੂੰ ਚੂਨਾ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਫ਼ਸਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਟੈਂਡਰ ਹਾਸਲ ਕਰਨ ਵਾਲੀ ਕੰਪਨੀ ਦੀ ਲੀਜ਼ ਦੇ ਟੈਂਡਰਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।
.
'The treasury got lime with Channi's deal', cancellation of lease of Goa land, CM's big decision.
.
.
.
#cmbhagwantmann #charanjitsinghchanni #punjabnews