ਪੰਜਾਬ 'ਚ ਵੱਖ-ਵੱਖ ਥਾਵਾਂ ’ਤੇ ਪਿਛਲੇ ਕੁੱਝ ਦਿਨਾਂ ਦੌਰਾਨ ਹੋਈ ਬਾਰਸ਼ ਨੇ ਸੂਬੇ ’ਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਪੰਜਾਬ ਦੇ ਦਰਿਆਵਾਂ ’ਚ ਵਧੇ ਪਾਣੀ ਦੇ ਪੱਧਰ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ, ਘਰਾਂ 'ਚ ਤੇ ਸੜਕਾਂ 'ਤੇ ਪਾਣੀ ਭਰਿਆ ਹੋਇਆ ਹੈ | ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੁਣ ਇਸਦੇ ਚਲਦਿਆਂ ਮੌਸਮ ਵਿਭਾਗ ਵਲੋਂ ਅੱਜ ਰਾਹਤ ਦੇਣ ਵਾਲੀ ਖ਼ਬਰ ਦਿੱਤੀ ਗਈ ਹੈ | ਮੌਸਮ ਵਿਭਾਗ ਮੁਤਾਬਿਕ ਅੱਜ ਪੰਜਾਬ ਦਾ ਮੌਸਮ ਸਾਫ਼ ਰਹਿਣ ਵਾਲਾ ਹੈ, ਕੁੱਝ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ ਭਾਰੀ ਮੀਂਹ ਦੇ ਆਸਾਰ ਨਹੀਂ ਹਨ। ਦੂਜੇ ਪਾਸੇ ਮੌਸਮ ਵਿਭਾਗ ਨੇ 13 ਤੇ 14 ਜੁਲਾਈ ਲਈ ਭਿਵਖਬਾਣੀ ਕੀਤੀ ਗਈ ਹੈ ਕਿ ਪੰਜਾਬ ਦੇ ਕੁੱਝ ਹਿੱਸਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ |
.
Nature's fury continues, be careful! The weather department has issued an alert again, there will be heavy rain.
.
.
.
#punjabnews #weathernews #punjabweather