ਪੰਜਾਬ 'ਚ ਮਾਨਸੂਨ ਮੁੜ ਸਰਗਰਮ ਹੋਵੇਗਾ। ਅਗਸਤ ਮਹੀਨੇ ਵੀ ਬਾਰਸ਼ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਮੌਸਮ ਵਿਭਾਗ ਵਲੋਂ ਜਤਾਈ ਗਈ ਹੈ। ਮੌਸਮ ਵਿਭਾਗ ਨੇ ਪੰਜਾਬ 'ਚ 2, 3 ਤੇ 4 ਅਗਸਤ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਸਬੰਧੀ ਵਿਭਾਗ ਵੱਲੋਂ ਸੂਬੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 2 ਤੇ 3 ਅਗਸਤ ਨੂੰ ਗਰਜ ਨਾਲ ਹਲਕਾ ਮੀਂਹ ਪੈ ਸਕਦਾ ਹੈ, ਜਦਕਿ 4 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਹੈ ਕਿ 2 ਤੋਂ 4 ਅਗਸਤ ਦੌਰਾਨ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ 'ਚ 3 ਅਤੇ 4 ਅਤੇ ਪੰਜਾਬ 'ਚ 3 ਤੇ 4 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
.
IMD issued Warning! There will be heavy rain in Punjab, strong winds will blow.
.
.
.
#punjabnews #weathernews #punjabweather