ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਤੋਂ ਲੰਬੀ ਪੁੱਛਗਿੱਛ ਤੋਂ ਬਾਅਦ ਪੁੱਡਾ ਦੇ 3 ਅਧਿਕਾਰੀ ਵਿਜੀਲੈਂਸ ਦੇ ਰਡਾਰ 'ਤੇ ਹਨ। ਇਨ੍ਹਾਂ ਅਧਿਕਾਰੀਆਂ ਤੋਂ ਪੁੱਛਗਿੱਛ ਕਰਕੇ ਵਿਜੀਲੈਂਸ ਪਤਾ ਲਗਾਵੇਗੀ ਕਿ ਕਮਰਸ਼ੀਅਲ ਪ੍ਰਾਪਰਟੀ ਨੂੰ ਰਿਹਾਇਸ਼ੀ ਵਿਚ ਕਿਵੇਂ ਤਬਦੀਲ ਕੀਤਾ ਗਿਆ?ਜਾਇਦਾਦਾਂ ਦੀ ਖਰੀਦ-ਵੇਚ ਵਿੱਚ ਧਾਂਦਲੀ ਦੇ ਦੋਸ਼ ਹਨ। ਵਿਜੀਲੈਂਸ ਇਸ ਬਾਰੇ ਜਾਣਕਾਰੀ ਇਕੱਠੀ ਕਰੇਗੀ ਕਿ ਨਿਲਾਮੀ ਪਿੱਛੇ ਕਿਹੜੇ-ਕਿਹੜੇ ਨੇਤਾਵਾਂ ਅਤੇ ਅਧਿਕਾਰੀਆਂ ਨੇ ਮੁੱਖ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਮਨਪ੍ਰੀਤ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ।
.
After Manpreet Badal, Vigilance will be questioned again.
.
.
.
#cmbhagwantmann #manpreetbadal #vigilance
~PR.182~