ਸ਼ਹਿਰ ਦੇ ਤਾਜਪੁਰ ਰੋਡ 'ਤੇ ਇਕ ਨਸ਼ੇੜੀ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਤਣਾਅ ਪੈਦਾ ਹੋ ਗਿਆ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ ਤੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਈਡਬਲਿਊਐਸ ਕਾਲੋਨੀ ਵਜੋਂ ਹੋਈ ਹੈ, ਜੋ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਵੀ ਠੀਕ ਨਹੀਂ ਦੱਸਿਆ ਜਾ ਰਿਹਾ ਹੈ।
.
The drug addict tried to be disrespectful, the attendants caught him and handed him over to the police.
.
.
.
#punjabnews #beadbinews #tajpuraroad