ਕੈਨੇਡਾ ‘ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਾਲਜ ਦੇ ਪਹਿਲੇ ਦਿਨ ਹੀ ਨੌਜਵਾਨ ਦੀ ਮੌਤ ਹੋ ਗਈ | ਜੀ ਹਾਂ, ਸੁਨਿਹਰੇ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਏ 19 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ ਵਜੋਂ ਹੋਈ ਹੈ, ਜੋ ਕਿ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਦਾ ਰਹਿਣ ਵਾਲਾ ਸੀ। ਦੱਸਦਈਏ ਕਿ ਮਨਜੋਤ ਸਿੰਘ 7 ਅਗਸਤ ਨੂੰ ਹੀ ਕੈਨੇਡਾ ਦੇ ਸਰੀ ’ਚ ਪੜ੍ਹਾਈ ਲਈ ਗਿਆ ਸੀ ਤੇ ਕਾਲਜ ’ਚ ਪਹਿਲੇ ਦਿਨ ਹੀ ਜਦੋਂ ਮਨਜੋਤ ਸਿੰਘ ਕਲਾਸ ਲਗਾਉਣ ਗਿਆ ਤਾਂ ਕਾਲਜ ਦੇ ਬਾਥਰੂਮ ’ਚ ਹਾਰਟ ਅਟੈਕ ਕਾਰਨ ਉਸ ਦੀ ਮੌਤ ਹੋ ਗਈ। ਮਾਪਿਆਂ ਨੇ ਲੱਖਾਂ ਰੁਪਏ ਦਾ ਕਰਜ਼ ਲੈ ਕੇ ਆਪਣੇ ਬੇਟੇ ਨੂੰ ਪੜ੍ਹਾਈ ਦੇ ਲਈ ਬਾਹਰ ਭੇਜਿਆ ਸੀ।
.
The boy who went to study first class in Canada died, parents did not even have money to bring the body.
.
.
.
#canadanews #punjabnews #manjotsingh
~PR.182~