ਵਿਜੀਲੈਂਸ ਬਿਊਰੋ ਬਠਿੰਡਾ ਦੀ ਤਰਫੋਂ, ਬਠਿੰਡਾ ਮਾਡਲ ਟਾਊਨ 'ਚ ਬੀਡੀਏ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇੱਕ ਵਪਾਰਕ ਪਲਾਟ ਨੂੰ ਰਿਹਾਇਸ਼ੀ 'ਚ ਤਬਦੀਲ ਕਰਨ ਦੇ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਇਕ ਪੀਸੀਐੱਸ ਅਧਿਕਾਰੀ ਸਮੇਤ 6 ਵਿਅਕਤੀਆਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਫੇਜ਼-1 'ਚ ਆਪਣੀ ਹਵੇਲੀ ਬਣਾਉਣ ਲਈ ਧਾਰਾਵਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵੱਲੋਂ ਮੰਗਲਵਾਰ ਨੂੰ ਬਠਿੰਡਾ ਅਦਾਲਤ 'ਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਗਈ ਹੈ। ਬਾਦਲ ਨੇ ਪੱਕੀ ਜ਼ਮਾਨਤ ਲੈਣ ਲਈ ਅਗਾਊਂ ਜ਼ਮਾਨਤ ਵਾਪਸ ਲਈ ਹੈ।
.
Manpreet Badal, who went underground for fear of arrest, is back for anticipatory bail application.
.
.
.
#bjp #manpreetbadal #punjabnews