ਫੈਕਟਰੀ 'ਚ ਕੰਮ ਕਰ ਰਹੇ ਸੀ ਮਜਦੂਰ, ਅਚਾਨਕ ਲੱਗ ਗਈ ਅੱਗ,ਅੰਦਰ ਫਸੇ ਲੋਕ, ਬਣਿਆ ਹੋਇਆ ਡਰ ਦਾ ਮਾਹੌਲ|OneIndia Punjabi

Oneindia Punjabi 2023-09-27

Views 1

ਮੁਹਾਲੀ ਜ਼ਿਲ੍ਹੇ ਦੇ ਕੁਰਾਲੀ ਦੇ ਫੋਕਲ ਪੁਆਇੰਟ 'ਤੇ ਸਥਿਤ ਇਕ ਕੈਮੀਕਲ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਨ੍ਹਾਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 5 ਨੂੰ ਕੁਰਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ।ਅੱਗ ਲੱਗਦੇ ਹੀ ਪੂਰੇ ਅਸਮਾਨ ਵਿੱਚ ਧੂੰਏਂ ਦੇ ਬੱਦਲ ਛਾ ਗਏ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ 15 ਗੱਡੀਆਂ ਮੌਕੇ 'ਤੇ ਮੌਜੂਦ ਹਨ। ਕੈਮੀਕਲ ਫੈਕਟਰੀ ਕਾਰਨ ਇੱਥੇ ਸਥਿਤੀ ਕਾਫੀ ਖਤਰਨਾਕ ਬਣ ਗਈ ਹੈ। ਨੇੜੇ ਹੀ ਹੋਰ ਫੈਕਟਰੀਆਂ ਹਨ। ਅਜਿਹੇ 'ਚ ਜੇਕਰ ਅੱਗ ਫੈਲਦੀ ਹੈ ਤਾਂ ਇਲਾਕੇ 'ਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।ਸਾਰਿਆਂ ਨੂੰ ਮੁਹਾਲੀ ਦੇ ਫੇਜ਼-6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
.
The workers were working in the factory, a sudden fire broke out, people were trapped inside, there was an atmosphere of fear.
.
.
.
#Mohalinews #kurali #ChemicalFactoryFire
~PR.182~

Share This Video


Download

  
Report form
RELATED VIDEOS