ਚੰਡੀਗੜ੍ਹ ਪੀ. ਜੀ. ਆਈ. 'ਚ ਇਕ ਵਾਰ ਮੁੜ ਅੱਗ ਲੱਗ ਗਈ ਹੈ। ਦੱਸ ਦਈਏ ਕਿ ਸਵੇਰੇ ਐਡਵਾਂਸ ਆਈ ਸੈਂਟਰ 'ਚ ਅੱਗ ਲੱਗਣ ਕਾਰਨ ਭਾਜੜਾਂ ਪੈ ਗਈਆਂ ਕਿਉਂਕਿ ਇਹ ਐਮਰਜੈਂਸੀ ਦੇ ਬਿਲਕੁਲ ਨੇੜੇ ਹੈ। ਇਸ ਘਟਨਾ ਕਾਰਨ ਮਰੀਜ਼ ਤੇ ਉਨ੍ਹਾਂ ਦੇ ਨਾਲ ਆਏ ਰਿਸ਼ਤੇਦਾਰ ਘਬਰਾ ਗਏ। ਉਧਰ ਹੀ ਇਸ ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਸੇਫਟੀ ਮੁਲਾਜ਼ਮ ਮੌਕੇ 'ਤੇ ਪੁੱਜੇ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ 'ਚ ਜੁੱਟ ਗਏ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਡਵਾਂਸ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ ਤੇ ਅਜਿਹੇ 'ਚ ਇੱਥੇ ਅੱਗ ਲੱਗਣ ਦਾ ਕੋਈ ਕਾਰਨ ਨਹੀਂ ਹੈ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਗ ਸ਼ਾਟ ਸਰਕਟ ਹੋਣ ਨਾਲ ਲੱਗੀ ਹੈ | ਦੱਸਦੇਈਏ ਕਿ ਕੁੱਝ ਦਿਨ ਪਹਿਲਾਂ ਵੀ ਪੀ. ਜੀ. ਆਈ. ਦੇ ਨਹਿਰੂ ਹਸਪਤਾਲ 'ਚ ਭਿਆਨਕ ਅੱਗ ਲੱਗੀ ਸੀ, ਜਿਸ 'ਚ 400 ਤੋਂ ਜ਼ਿਆਦਾ ਮਰੀਜ਼ਾਂ ਨੂੰ ਰੈਸਕਿਉ ਕਰਕੇ ਬਾਹਰ ਕੱਢਿਆ ਗਿਆ ਸੀ।
.
Terrible fire broke out in Advance Eye Center of Chandigarh PGI, see how the fire broke out.
.
.
.
#chandigarhnews #PGI #Fire