ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਦਿੱਲੀ ਸ਼ਰਾਬ ਘੋਟਾਲਾ ਮਾਮਲੇ 'ਚ ਜੁੜਦਾ ਨਜ਼ਰ ਆ ਰਿਹਾ ਹੈ। ਜੀ ਹਾਂ, ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਦੱਸਦਈਏ ਕਿ ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਇਸੇ ਮਾਮਲੇ 'ਚ ਜੇਲ੍ਹ 'ਚ ਹਨ।
.
ED issued summons to Delhi CM Arvind Kejriwal, know what is the matter.
.
.
.
#ArvindKejriwal #ED #aapgovernment