ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਨਾਲ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ਹੋਰ ਠੰਡਾ ਹੋ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੇਸ਼ਨਗੋਈ ਕੀਤੀ ਹੈ ਕਿ ਅੱਜ ਸੂਬੇ ਭਰ 'ਚ ਮੌਸਮ ਸਾਫ਼ ਰਹੇਗਾ। ਹਾਲਾਂਕਿ, ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
.
The weather of Punjab is going to be cold, heavy rain will be seen in these areas.
.
.
.
#punjabnews #weathernews #punjabweather