ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸੋਮਵਾਰ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਏਅਰ ਇੰਡੀਆ ਦੇ ਜਹਾਜ਼ ਨੂੰ ਉਡਾਉਣ ਦੀ ਧਮਕੀ ਦੇਣ ਦੇ ਦੋਸ਼ 'ਚ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਗੁਰਪਤਵੰਤ ਪੰਨੂ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਦਾ ਸੰਸਥਾਪਕ ਹੈ। ਉਸ ਨੇ 19 ਨਵੰਬਰ ਨੂੰ ਏਅਰ ਇੰਡੀਆ ਦੀ ਫਲਾਈਟ ਵਿੱਚ ਉਡਾਣ ਭਰਨ ਵਾਲੇ ਸਾਰੇ ਯਾਤਰੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਏਜੰਸੀ ਵੱਲੋਂ ਜਾਰੀ ਬਿਆਨ ਅਨੁਸਾਰ ਪੰਨੂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120ਬੀ, 153-ਏ ਅਤੇ 506 ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
.
NIA's action on Gurpatwant Singh Pannu, strict punishment! He threatened to blow up the Air India plane!
.
.
.
#gurpatwantpannu #punjabnews #Khalistan