ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ, ਸੰਗੀਤਕਾਰ ਅਤੇ ਲੇਖਕ ਸ਼੍ਰੀ ਬਰਾੜ ਦੀ ਐਂਡੇਵਰ ਗੱਡੀ ਦੇ ਟਾਇਰ ਅਤੇ ਕੀਮਤੀ ਸਮਾਨ ਚੋਰੀ ਹੋ ਗਿਆ ਹੈ। ਇਸਦੀ ਜਾਣਕਾਰੀ ਕਲਾਕਾਰ ਵੱਲੋਂ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ ਹੈ। ਹਾਲਾਂਕਿ ਇਸਦੇ ਨਾਲ ਹੀ ਪੰਜਾਬੀ ਗਾਇਕ ਲੋਕਾਂ ਨੂੰ ਅਗਾਹ ਕਰਦੇ ਹੋਏ ਵਿਖਾਈ ਦਿੱਤੇ। ਗਾਇਕ ਸ਼੍ਰੀ ਬਰਾੜ ਨੇ ਆਪਣੇ ਸੋਸ਼ਲ਼ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, “ਅੱਜਕੱਲ੍ਹ ਪੰਜਾਬ ਵਿਚ ਗੱਡੀਆਂ ਦਾ ਸਮਾਨ ਚੋਰੀ ਕਰਨ ਵਾਲਾ ਗੈਂਗ ਕਾਫੀ ਸਰਗਰਮ ਹੈ...ਬੰਦੇ ਦੇਖਣ ਵਿਚ ਚੰਗੇ ਲੱਗਣਗੇ ਪਰ ਮੌਕਾ ਦੇਖਦੇ ਹੀ ਗੱਡੀਆਂ ਦਾ ਸਮਾਨ ਕੱਢ ਲਿਜਾਣਗੇ।
.
Shree Brar shared the post about the situation in Punjab and said - 'Gangs are active...'
.
.
.
#shreebrar #punjabisinger #punjabnews