ਪੰਜਾਬ ਹਰਿਆਣਾ ਹਾਈ ਕੋਰਟ ਨੇ ਅਜਨਾਲਾ ਥਾਣਾ ਹਿੰਸਾਂ ਮਾਮਲੇ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਅੰਮ੍ਰਿਤਪਾਲ ਦੇ ਸਾਥੀਆਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭੀੜ ਦੇ ਜ਼ੋਰ ’ਤੇ ਦੇਸ਼ ਦੇ ਕਿਸੇ ਵੀ ਨਾਗਰਿਕ ਨੂੰ ਨਿਆਂ ਪ੍ਰਸ਼ਾਸਨ ’ਚ ਦਖ਼ਲ ਦੇਣ, ਜਾਂ ਜਨਤਕ ਅਥਾਰਟੀ ਨੂੰ ਸੱਟ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹਾਈ ਕੋਰਟ ਨੇ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲੇ ਦੇ ਮਾਮਲੇ ’ਚ ਕਥਿਤ ਰੂਪ ਨਾਲ ਸ਼ਾਮਲ ਦੋ ਮੁਲਜ਼ਮਾਂ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਇਹ ਆਦੇਸ਼ ਪਾਸ ਕੀਤੇ ਹਨ..ਜ਼ਮਾਨਤ ਪਟੀਸ਼ਨ ਦਾ ਨਬੇੜਾ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਭੀੜ ਦੇ ਜ਼ੋਰ 'ਤੇ ਕਿਸੇ ਵੀ ਨਾਗਰਿਕ ਵੱਲੋਂ ਨਿਆਂ ਦੇ ਪ੍ਰਬੰਧ 'ਚ ਦਖਲਅੰਦਾਜ਼ੀ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।
.
High Court orders on the bail of Amritpal Singh's associates.
.
.
.
#amritpalsingh #highcourt #punjabnews