ਅਮਰੀਕਾ 'ਚ ਜਲੰਧਰ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਘਰਦਿਆਂ ਨੂੰ ਪੁੱਤ ਬਾਰੇ ਮਿਲੀ ਮੰਦਭਾਗੀ ਖ਼ਬਰ |OneIndia Punjabi

Oneindia Punjabi 2023-12-28

Views 2

ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ।ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਸੋਨੂ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਭਟਨੂਰਾ ਦਾ ਰਹਿਣ ਵਾਲਾ ਸੀ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਰੋਜ਼ੀ ਰੋਟੀ ਲਈ ਲਗਭਗ 14 ਸਾਲ ਪਹਿਲਾਂ 2009 ਵਿਚ ਵਿਦੇਸ਼ ਗਿਆ ਸੀ। ਪ੍ਰਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਹਰੋਂ ਉਨ੍ਹਾਂ ਦੇ ਜਵਾਈ ਦਾ ਫੋਨ ਆਇਆ। ਉਸ ਨੇ ਦਸਿਆ ਕਿ ਸੁਖਵਿੰਦਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਜਲਦ ਤੋਂ ਜਲਦ ਪੰਜਾਬ ਭੇਜਿਆ ਜਾਵੇ ਤਾਂ ਜੋ ਉਹ ਆਪਣੇ ਪੁੱਤ ਦਾ ਰੀਤੀ ਰਿਵਾਜ਼ਾਂ ਨਾਲ ਸਸਕਾਰ ਕਰ ਸਕਣ।
.
What happened to the youth of Jalandhar in America, the family received the unfortunate news about the son.
.
.
.
#americanews #punjabnews #sukhwindersingh

Share This Video


Download

  
Report form
RELATED VIDEOS