ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਹਾਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ 1 ਜਨਵਰੀ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਤੀ ਦ੍ਰਿੜ੍ਹਤਾ ਦੀ ਮੂਰਤ ਜਥੇਦਾਰ ਕਾਉਂਕੇ ਨੇ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪੁਲਿਸ ਤਸ਼ੱਦਦ ਸਹਿਣ ਦੇ ਬਾਵਜੂਦ ਵੀ ਸਿੱਖ ਸਿਧਾਂਤਾਂ ਨੂੰ ਆਂਚ ਨਹੀਂ ਆਉਣ ਦਿੱਤੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਸਾਲ ਬਣੇ।
.
On the martyrdom day of Jathedar Kaunke, the Shiromani Committee started the Sri Akhand Path Sahib named after Kaunke.
.
.
.
#GurdevSinghKaunke #punjabnews #sgpc
~PR.182~