ਪੰਜਾਬ ਸਰਕਾਰ ਨੇ ਨਵੇਂ ਸਾਲ ਮੌਕੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਸਾਲ 2024 ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਖਰੀਦ ਲਿਆ ਹੈ, ਜਿਸ ਨਾਲ ਲੋਕਾਂ ਦੇ ਪੈਸੇ ਵੀ ਬਚਣਗੇ ਅਤੇ ਬਿਜਲੀ ਵੀ ਸਸਤੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦਾ ਸਭ ਤੋਂ ਸਸਤਾ ਸਮਝੌਤਾ ਹੈ, ਇਸ ਦਾ ਨਾਮ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ। CM ਮਾਨ ਨੇ ਕਿਹਾ ਕਿ ਸਾਡੀ ਨੀਅਤ ਅਤੇ ਨੀਤੀ ਸਾਫ਼ ਹੈ। ਇਹ ਪਹਿਲੀ ਸਰਕਾਰ ਹੈ ਜੋ ਪ੍ਰਾਈਵੇਟ ਅਦਾਰੇ ਨੂੰ ਖਰੀਦ ਰਹੀ ਹੈ ਨਹੀਂ ਤਾਂ ਦੇਸ਼ ਅਤੇ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨੀਤੀ ਤਾਂ ਵੇਚਣ ਵਾਲੀ ਹੀ ਰਹੀ ਹੈ।
.
A big gift to the people of the state on the occasion of New Year, the Punjab government bought a thermal plant.
.
.
.
#cmbhagwantmann #punjabnews #aapgovernment
~PR.182~