Canada 'ਚ ਇਹ ਸਿੱਖ ਨੌਜਵਾਨ ਬਣਿਆ ਪੁਲਿਸ ਅਫਸਰ, ਮੁਕਤਸਰ ਦੇ ਜਸ਼ਨਪ੍ਰੀਤ ਸਿੰਘ ਨੇ ਵਧਾਇਆ ਮਾਣ |OneIndia Punjabi

Oneindia Punjabi 2024-01-02

Views 10

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡੀਅਨ ਪੁਲਿਸ ਵਿੱਚ ਭਰਤੀ ਹੋ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਜਸ਼ਨਪ੍ਰੀਤ ਨੇ ਆਪਣੇ ਪਿਤਾ ਵਾਂਗ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰਨ ਦਾ ਸੁਪਨਾ ਦੇਖਿਆ ਅਤੇ ਆਪਣੀ ਮਿਹਨਤ ਨਾਲ ਇਸ ਨੂੰ ਪੂਰਾ ਕੀਤਾ।ਜਸ਼ਨਪ੍ਰੀਤ ਦੇ ਪਿਤਾ ਕੌਰ ਸਿੰਘ ਬਰਾੜ ਜੋ ਕਿ ਪੰਜਾਬ ਪੁਲਿਸ ਵਿੱਚ ਸਹਾਇਕ ਸਬ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰੇ, ਜਿਸ ਨੂੰ ਉਸ ਨੇ ਪੂਰਾ ਕੀਤਾ | ਕੈਨੇਡਾ ਵਿੱਚ ਫੈਡਰਲ ਕਰੈਕਸ਼ਨਲ ਅਫਸਰ (ਪੀਸ ਅਫਸਰ) ਬਣ ਕੇ ਉਸ ਨੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸਗੋਂ ਆਪਣੇ ਜ਼ਿਲ੍ਹੇ ਦਾ ਵੀ ਨਾਮ ਰੌਸ਼ਨ ਕੀਤਾ ਹੈ।
.
This Sikh youth became a police officer in Canada, Jashnpreet Singh of Muktsar increased his pride.
.
.
.
#canadanews #sikhism #jashanpreetsingh
~PR.182~

Share This Video


Download

  
Report form
RELATED VIDEOS