ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਆਮ ਵਾਂਗ ਰਹੇਗਾ ਅਤੇ ਸਵੇਰੇ ਧੁੰਦ ਤੋਂ ਬਾਅਦ ਧੁੱਪ ਨਿਕਲੇਗੀ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਸੰਘਣੀ ਧੁੰਦ ਛਾਈ ਰਹੇਗੀ। ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਵੇਰ ਦੀ ਧੁੰਦ ਤੋਂ ਬਾਅਦ ਦੁਪਹਿਰ ਬਾਅਦ ਧੁੱਪ ਨਿਕਲੇਗੀ, ਜਿਸ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਸਕਦੀ ਹੈ।
.
Will the sun come out? The cold will begin to decrease from this day! Currently, the fury of severe cold continues.
.
.
.
#punjabnews #weathernews #punjabweather