ਹੁਸ਼ਿਆਰਪੁਰ ਦੇ ਪਿੰਡ ਸਰਹਾਲਾ ਕਲਾਂ ਦੇ ਰਹਿਣ ਵਾਲੇ ਨੌਜਵਾਨ ਨੂੰ ਦੁਬਈ ਵਿਚ ਗੋਲੀ ਮਾਰਨ ਦੇ ਹੁਕਮ ਦਿਤੇ ਹਨ। ਨੌਜਵਾਨ ਇਕ ਪਾਕਿਸਤਾਨੀ ਨਾਗਰਿਕ ਦੇ ਕਤਲ ਦੇ ਦੋਸ਼ ਅਧੀਨ ਪਿਛਲੇ ਚਾਰ ਸਾਲਾਂ ਤੋਂ ਦੁਬਈ ਦੀ ਜੇਲ ਵਿਚ ਬੰਦ ਹੈ। ਨੌਜਵਾਨ ਨੂੰ ਗੋਲੀ ਮਾਰਨ ਦੇ ਹੁਕਮ ਜਾਂ 60 ਲੱਖ਼ ਰੁਪਏ ਦੀ ਬਲੱਡ ਮਨੀ ਜਲਦ ਜਮ੍ਹਾਂ ਕਰਵਾਉਣ ਦੇ ਹੁਕਮ ਮਿਲੇ ਹਨ। ਪਰਿਵਾਰ ਜਿੱਥੇ ਪੂਰੀ ਤਰ੍ਹਾਂ ਟੁੱਟ ਗਿਆ ਹੈ, ਉੱਥੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਪਣੇ ਪੁੱਤਰ ਨੂੰ ਬਚਾਉਣ ਦੀ ਗੁਹਾਰ ਲਗਾਈ ਹੈ।ਚਰਨਜੀਤ ਸਿੰਘ ਦੀ ਮਾਤਾ ਬਬਲੀ ਅਤੇ ਪਿਤਾ ਤਿਲਕ ਰਾਜ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੇ ਪੁੱਤਰ ਨੂੰ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਗਿਆ ਸੀ ਤਾਂ ਜੋ ਘਰ ਦੀ ਆਰਥਿਕ ਹਾਲਤ ਨੂੰ ਸੁਧਾਰਿਆ ਜਾ ਸਕੇ।
.
Bad news from Dubai, orders to shoot Punjabi youth, imprisoned in Dubai jail for 4 years.
.
.
.
#dubainews #punjabiyouth #punjablatestnews
~PR.182~