ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਹੇਠਾ ਪਹੁੰਚ ਗਈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੇਸ਼ੱਕ ਮੰਗਲਵਾਰ ਨੂੰ ਕੁਝ ਇਲਾਕਿਆਂ 'ਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਅੱਜ ਫਿਰ ਸੰਘਣੀ ਧੁੰਦ ਛਾ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
.
The cold made the sun ineffective! Know what will be the state of the weather? Rain can cause bad weather, alert issued!
.
.
.
#punjabnews #weathernews #punjabweather