ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਇੰਗਲੈਂਡ ਤੋਂ ਸਾਹਮਣੇ ਆਇਆ ਹੈ, ਜਿਥੇ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।ਰਾਏਕੋਟ ਦੇ ਪਿੰਡ ਤਾਜਪੁਰ ਵਿਖੇ, ਜਿੱਥੋਂ ਦਾ ਨੌਜਵਾਨ ਪ੍ਰਦੀਪ ਸਿੰਘ ਖੰਗੂੜਾ ਜੋ ਅੱਜ ਤੋਂ ਕਰੀਬ ਸਵਾ ਸਾਲ ਪਹਿਲਾਂ ਅਕਤੂਬਰ 2022 ਵਿੱਚ ਇੰਗਲੈਂਡ ਦੇ ਲਿਸਟਰ ਸ਼ਹਿਰ ਵਿੱਚ ਪੜ੍ਹਾਈ ਕਰਨ ਗਿਆ ਸੀ, ਦੀ 22 ਜਨਵਰੀ ਨੂੰ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਪ੍ਰਾਪਤ ਹੋਈ ਹੈ।ਮ੍ਰਿਤਕ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਅਤੇ ਸਰਪੰਚ ਵਰਿੰਦਰ ਸਿੰਘ ਤਾਜਪੁਰ ਨੇ ਦਸਿਆ ਕਿ ਉਨ੍ਹਾਂ ਦਾ ਭਤੀਜਾ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ।
.
Death of Punjabi youth in England, Pradeep Singh was the only son of his parents.
.
.
.
#RaikotNews #punjabnews #englandnews
~PR.182~