ਪਿਛਲੇ ਦੋ ਦਿਨਾਂ ਤੋਂ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਕਾਰਨ ਠੰਡ 'ਚ ਅਚਾਨਕ ਵਾਧਾ ਹੋ ਗਿਆ ਪਰ ਸ਼ੁੱਕਰਵਾਰ ਦੀ ਸਵੇਰ ਤੋਂ ਸ਼ੁਰੂ ਹੋਈ ਧੁੱਪ ਨੇ ਲੋਕਾਂ ਨੂੰ ਰਾਹਤ ਦਿੱਤੀ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਵੀਰਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਪਿਆ ਤੇ ਕਈ ਥਾਵਾਂ ਉੱਤੇ ਭਾਰੀ ਗੜ੍ਹੇਮਾਰੀ ਵੀ ਹੋਈ। ਦੂਜੇ ਪਾਸੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਤੋਂ ਤਿੰਨ ਦਿਨ ਯਾਨੀ 5 ਫਰਵਰੀ ਤੱਕ ਮੀਂਹ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਪੰਜਾਬ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ 4 ਫਰਵਰੀ ਨੂੰ ਜ਼ਿਆਦਾਤਰ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਉੱਚੇ ਪਹਾੜੀ ਖੇਤਰਾਂ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਸਮਤਲ ਅਤੇ ਨੀਵੇਂ ਇਲਾਕਿਆਂ ਵਿੱਚ ਬਾਰਿਸ਼ ਹੋਵੇਗੀ।
.
Then the cold will increase! The weather department has issued an alert about the rain. Know the weather before leaving home!
.
.
.
#punjabnews #weathernews #punjabweather